ਬੰਦ ਕਰੋ

ਪਟਾਕਿਆਂ ਦੀ ਵਿਕਰੀ ਵਾਸਤੇ ਆਰਜੀ ਲਾਇੰਸਸ ਲਈ ਦਰਖਾਸਤਾਂ ਸੇਵਾ ਕੇਂਦਰਾਂ ਹੋਣਗੀਆਂ ਜਮਾਂ-ਡਿਪਟੀ ਕਮਿਸ਼ਨਰ

ਪ੍ਰਕਾਸ਼ਿਤ ਕਰਨ ਦੀ ਮਿਤੀ : 26/10/2020

I/94391/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ
ਪਟਾਕਿਆਂ ਦੀ ਵਿਕਰੀ ਵਾਸਤੇ ਆਰਜੀ ਲਾਇੰਸਸ ਲਈ ਦਰਖਾਸਤਾਂ ਸੇਵਾ ਕੇਂਦਰਾਂ ਹੋਣਗੀਆਂ ਜਮਾਂ-ਡਿਪਟੀ ਕਮਿਸ਼ਨਰ
ਚਾਹਵਾਨ ਬਿਨੈਕਾਰ 30 ਅਕਤੂਬਰ 2020 ਤੱਕ ਦੇ ਸਕਦੇ ਹਨ ਦਰਖਾਸਤਾਂ
ਆਰਜੀ ਲਾਇੰਸਸ ਧਾਰਕ ਹੀ ਵੇਚ ਸਕਣਗੇ ਪਟਾਕੇ
ਫ਼ਾਜ਼ਿਲਕਾ, 23  ਅਕਤੂਬਰ
ਜ਼ਿਲ੍ਹਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਹੈ ਕਿ ਤਿਉਹਾਰਾ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜੀ ਲਾਇੰਸਸ ਪ੍ਰਾਪਤ ਕਰਨ ਦੇ ਚਾਹਵਾਨ ਬਿਨੈਕਾਰ ਆਪਣੀ ਦਰਖਾਸਤਾਂ 30 ਅਕਤੂਬਰ 2020 ਤੱਕ ਆਪਣੇ ਨੇੜਲੇ ਸੇਵਾ ਕੇਂਦਰਾਂ ਰਾਹੀਂ ਜਮਾਂ ਕਰਵਾ ਸਕਦੇ ਹਨ। ਇਸ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ ਵਿਚਾਰੀਆਂ ਨਹੀਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬਿਨੈਕਾਰਾਂ ਵੱਲੋਂ ਆਪਣੀਆਂ ਦਰਖਾਸਤਾਂ ਦਿਤੀਆਂ ਜਾਣਗੀਆਂ, ਉਨ੍ਹਾਂ ਨੂੰ ਆਰਜੀ ਲਾਇਸੰਸ ਡਰਾਅ ਸਿਸਟਮ ਰਾਹੀਂ 03 ਨਵੰਬਰ 2020 ਨੂੰ ਸਵੇਰੇ 11 ਵਜੇ ਦਫਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿਚ ਜਾਰੀ ਕੀਤੇ ਜਾਣਗੇ।ਇਸ ਡਰਾਅ ਦੇ ਸਫਲ ਬਿਨੈਕਾਰ ਨੂੰ ਹੀ ਆਰਜੀ ਲਾਇਸੰਸ ਜਾਰੀ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਚਾਹਵਾਨ ਬਿਨੈਕਾਰ 18 ਸਾਲ ਤੋਂ ਵਧ ਉਮਰ ਦਾ ਹੋਣਾ ਲਾਜ਼ਮੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 67 ਆਰਜੀ ਲਾਇਸੰਸ ਜਾਰੀ ਕੀਤੇ ਜਾਣਗੇ, ਜ਼ਿਨਾਂ ’ਚ ਫਾਜ਼ਿਲਕਾ `ਚ 18, ਅਬੋਹਰ `ਚ 25, ਜਲਾਲਾਬਾਦ `ਚ 18, ਅਰਨੀਵਾਲਾ ਸ਼ੇਖਸੁਭਾਨ `ਚ 6 ਸ਼ਾਮਿਲ ਹਨ।ਉਨ੍ਹਾਂ ਕਿਹਾ ਕਿ ਲਾਇਸੰਸ ਧਾਰਕਾਂ ਦਾ ਪਟਾਕੇ ਵੇਚਣ ਦਾ ਸਮਾਂ ਸਵੇਰੇ 10 ਤੋਂ ਸ਼ਾਮ 7:30 ਤੱਕ ਹੋਵੇਗਾ।ਹੁਕਮਾਂ ਦੀ ਉਲੰਘਣਾਂ ਕਰਨ ਵਾਲੇ ਖਿਲਾਫ ਪੁਲਿਸ ਵਿਭਾਗ ਵੱਲੋਂ ਗਾਈਡਲਾਈਨਜ ਅੰਡਰ ਟੂ ਐਕਸਪਲੋਸਿਵ ਰੁਲਜ 2008 ਤਹਿਤ ਕਾਰਵਾਈ ਕੀਤੀ ਜਾਵੇਗੀ।
ਪਟਾਕਿਆਂ ਦੀ ਵਿਕਰੀ ਲਈ ਜ਼ਿਲੇ ’ਚ ਨਿਰਥਾਰਿਤ ਕੀਤੀਆਂ ਥਾਵਾਂ ਬਾਰੇ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਫਾਜ਼ਿਲਕਾ ਲਈ ਬਹੁਮੰਤਵੀ ਖੇਡ ਸਟੇਡੀਅਮ ਐਮ.ਆਰ.ਕਾਲਜ ਰੋਡ ਫਾਜ਼ਿਲਕਾ, ਅਬੋਹਰ ਲਈ ਪੁੱਡਾ ਕਲੋਨੀ ਫ਼ਾਜ਼ਿਲਕਾ ਰੋਡ ਅਬੋਹਰ, ਜਲਾਲਾਬਾਦ ਲਈ ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ ਅਤੇ ਅਰਨੀਵਾਲਾ ਸ਼ੇਖਸੁਭਾਨ ਲਈ ਥਾਣਾ ਅਰਨੀਵਾਲਾ ਸ਼ੇਖਸੁਭਾਨ ਦੇ ਨਾਲ ਲਗਦੀ ਪੰਚਾਇਤੀ ਜਗਾਂ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਟਾਕੇ ਦੀ ਵਿਕਰੀ ਸਿਰਫ ਲਾਇਸੰਸ ਸ਼ੁਦਾ ਵਿਕਰੇਤਾ ਜਾਂ ਉਸ ਵੱਲੋਂ ਹੀ ਕੀਤੀ ਜਾ ਸਕਦੀ ਹੈ, ਜਿਸ ਨੂੰ ਦਫਤਰ ਜ਼ਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਵੱਲੋਂ ਆਰਜ਼ੀ ਲਾਇਸੰਸ ਜਾਰੀ ਕੀਤਾ ਹੋਵੇ।
ਬਾਕਸ ਲਈ ਪ੍ਰਸਤਾਵਿਤ
ਤਿਉਹਾਰਾਂ ਲਈ ਪਟਾਕੇ ਚਲਾਉਣ ਦਾ ਸਮਾਂ
ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ ਵੱਲੋਂ ਸਿਵਲ ਰਿਟ ਪਟੀਸ਼ਨ ਨੰ: 23548 ਆਫ 2017 ਵਿੱਚ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਦੀਵਾਲੀ ਵਾਲੇ ਦਿਨ 14 ਨਵੰਬਰ 2020 ਨੂੰ ਰਾਤ 8:00 ਵਜੇ ਤੋਂ 10:00 ਵਜੇ ਤੱਕ ਅਤੇ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਸ਼ਾਮ 9 ਵਜੇ ਤੋਂ 10 ਵਜੇ ਤੱਕ ਅਤੇ ਨਾਲ ਹੀ ਕ੍ਰਿਸਮਿਸ ਅਤੇ ਨਵੇ ਸਾਲ ਦੇ ਮੌਕੇ 23:55 ਵਜੇ ਤੋਂ 00:30 ਵਜੇ ਤੱਕ ਹੀ ਪਟਾਖੇ ਚਲਾਉਣ ਦੀ ਆਗਿਆ ਹੋਵੇਗੀ।