Close

The Deputy Commissioner informed the residents of the district about Covid through Facebook Live

Publish Date : 31/07/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ ਫਾਜ਼ਿਲਕਾ
ਡਿਪਟੀ ਕਮਿਸ਼ਨਰ ਨੇ ਫੇਸਬੁੱਕ ਲਾਈਵ ਰਾਹੀਂ ਜ਼ਿਲਾ ਵਾਸੀਆਂ ਨੂੰ ਦਿੱਤੀ ਕੋਵਿਡ ਦੀ ਜਾਣਕਾਰੀ
ਘਰ ਘਰ ਨਿਗਰਾਨੀ ਮੁਹਿੰਮ ਤਹਿਤ 4 ਲੱਖ ਲੋਕਾਂ ਦਾ ਕੀਤਾ ਗਿਆ ਸਰਵੇਖਣ
146 ਲੋਕਾਂ ਨੇ ਕਰੋਨਾ ਤੇ ਜਿੱਤ ਹਾਸਲ ਕੀਤੀ
ਫਾਜ਼ਿਲਕਾ, 29 ਜੁਲਾਈ
ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦਪਾਲ ਸਿੰਘ ਸੰਧੂ ਨੇ ਅੱਜ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਰਾਹੀਂ ਜ਼ਿਲੇ ਦੇ ਲੋਕਾਂ ਦੇ ਰੁਬਰੂ ਹੁੰਦਿਆਂ ਦੱਸਿਆ ਕਿ ਜ਼ਿਲੇ ਵਿਚ ਪੰਜਾਬ ਸਰਕਾਰ ਦੇ ਘਰ ਘਰ ਨਿਗਰਾਨੀ ਪ੍ਰੋਗਰਾਮ ਤਹਿਤ ਹੁਣ ਤੱਕ 3,99,769 ਲੋਕਾਂ ਦਾ ਸਰਵੇਖਣ ਕੀਤਾ ਜਾ ਚੁੱਕਾ ਹੈ ਅਤੇ ਇੰਨਾਂ ਵਿਚੋਂ 754 ਲੋਕਾਂ ਵਿਚ ਬਿਮਾਰੀ ਦੇ ਲੱਛਣ ਮਿਲਣ ਤੇ ਉਨਾਂ ਦੇ ਟੈਸਟ ਕਰਵਾਏ ਗਏ ਹਨ। ਉਨਾਂ ਨੇ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਅਰੰਭੇ ਇਸ ਅਭਿਆਨ ਦਾ ਉਦੇਸ਼ ਸਮੇਂ ਸਿਰ ਬਿਮਾਰੀ ਦਾ ਪਤਾ ਲਗਾ ਕੇ ਵਿਅਕਤੀ ਦਾ ਇਲਾਜ ਕਰਵਾਉਣਾ ਹੈ। ਉਨਾਂ ਨੇ ਜ਼ਿਲਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਕੋਵਿਡ ਦੇ ਲੱਛਣ ਵਿਖਾਈ ਦੇਣ ਤਾਂ ਤੁਰੰਤ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਤੇ ਰਾਬਤਾ ਕੀਤਾ ਜਾਵੇ ਜਾਂ ਨੇੜਲੇ ਸਰਕਾਰੀ ਹਸਪਤਾਲ ਨਾਲ ਰਾਬਤਾ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਜ਼ਿਲੇ ਵਿਚ 14777 ਨਮੂਨੇ ਜਾਂਚ ਲਈ ਲਏ ਗਏ ਸਨ। ਇੰਨਾਂ ਵਿਚੋਂ ਕੱਲ ਤੱਕ 266 ਨਮੂਨੇ ਪਾਜਿਟਿਵ ਆਏ ਸਨ ਜਦ ਕਿ ਬੁੱਧਵਾਰ ਨੂੰ ਅੱਠ ਹੋਰ ਨਮੂਨਿਆਂ ਦੀ ਜਾਂਚ ਰਿਪੋਰਟ ਪਾਜਿਟਿਵ ਆਈ ਹੈ। ਇੰਨਾਂ ਵਿਚੋਂ 10 ਹੋਰਨਾਂ ਜ਼ਿਲਿਆਂ ਨਾਲ ਸਬੰਧਤ ਹਨ ਜਦ ਕਿ ਹੁਣ ਤੱਕ 146 ਲੋਕ ਜ਼ਿਲੇ ਵਿਚ ਕਰੋਨਾ ਤੇ ਜਿੱਤ ਦਰਜ ਕਰਕੇ ਘਰਾਂ ਨੂੰ ਪਰਤ ਚੁੱਕੇ ਹਨ। ਜਦ ਕਿ 117 ਐਕਟਿਵ ਕੇਸ ਇਸ ਵੇਲੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ 19 ਬਿਮਾਰੀ ਛੂਤ ਦੀ ਬਿਮਾਰੀ ਹੈ। ਇਸ ਲਈ ਜਰੂਰੀ ਸਾਵਧਾਨੀਆਂ ਨਾਲ ਹੀ ਇਸ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ। ਉਨਾਂ ਨੇ ਅਪੀਲ ਕੀਤੀ ਕਿ ਮਾਸਕ ਪਾ ਕੇ ਰੱਖੋ, ਸਮਾਜਿਕ ਦੂਰੀ ਦਾ ਖਿਆਲ ਰੱਖੋ ਅਤੇ ਵਾਰ ਵਾਰ ਹੱਥ ਧੋਵੋ। ਉਨਾਂ ਨੇ ਇਸ ਮੌਕੇ ਕਿਹਾ ਕਿ ਮਿਠਾਈ ਦੀਆਂ ਦੁਕਾਨਾਂ ਨੂੰ ਦੁਕਾਨਦਾਰਾਂ ਦੀ ਮੰਗ ਤੇ ਇਸ ਐਤਵਾਰ ਰੱਖੜੀ ਦੇ ਮੱਦੇਨਜਰ ਖੋਲਣ ਦੀ ਆਗਿਆ ਦਿੱਤੀ ਗਈ ਹੈ। ਪਰ ਨਾਲ ਹੀ ਉਨਾਂ ਨੇ ਕਿਹਾ ਕਿ ਇਸ ਦੌਰਾਨ ਸਾਰੇ ਸੁੱਰਖਿਆ ਉਪਾਵਾਂ ਦੀ ਪਾਲਣਾ ਕੀਤੀ ਜਾਵੇ। ਉਨਾਂ ਨੇ ਮਿਠਾਈ ਵਿਕ੍ਰੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਰੱਖੜੀ ਮੌਕੇ ਉਨਾਂ ਦੀਆਂ ਦੁਕਾਨਾਂ ਤੇ ਮਿਠਾਈ ਖਰੀਦਣ ਆਉਣ ਵਾਲੇ ਗ੍ਰਾਹਕਾਂ ਨੂੰ ਉਪਹਾਰ ਵਿਚ ਮੁਫ਼ਤ ਮਾਸਕ ਵੀ ਦੇਣ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਬਿਨਾਂ ਮਾਸਕ ਨਾ ਹੋਵੇ।
I/56781/2020